Categories
Uncategorized

ਢੀਂਡਸਿਆਂ ਦਾ ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਅਕਾਲੀ ਦਲ ਤੋਂ 20 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ!

ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਬਹੁਤ ਕੁਝ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪਾਰਟੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਕੀਤੇ ਕੰਮਾਂ ਦਾ ਕਦੇ ਮੰਥਨ ਨਹੀਂ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤਰ ਮੋਹ ਕਰਕੇ ਘੇਸਲ ਵੱਟੀ ਰੱਖੀ ਹੈ। ਹੁਣ ਅਕਾਲੀ ਦਲ ’ਚ ਲੋਕਤੰਤਰ ਦੀ ਥਾਂ ਤਾ ਨਾ ਸ਼ਾ ਹੀ ਭਾਰੂ ਹੈ।

ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਤੇ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ। ਅਕਾਲੀ ਦਲ ਨੂੰ ਮੁੜ ਲੀਹ ‘ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ।

Categories
Uncategorized

ਨਵਜੋਤ ਸਿੱਧੂ ਨੇ ਪਾਈ ਯਾਰੀ ‘ਚ ਫਿੱਕ! ਬਾਦਲਾਂ ਨੂੰ ਚੜ੍ਹਿਆ ਵਿਆਹ ਜਿੰਨਾ ਚਾਅ

ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ ਕਰ ਕੇ ਪਰਮਿੰਦਰ ਸਿੰਘ ਢੀਂਡਸਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦਾ ਮਿਸ਼ਨ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨ ਨੂੰ ਬਹਾਲ ਕਰਨਾ ਹੈ, ਜਿਹੜੀ ਸੋਚ ਅਤੇ ਸਿਧਾਂਤਾਂ ਨੂੰ ਉਹ ਲੈ ਕੇ ਚੱਲੇ ਹਨ ਸੱਤਾ ਦੀ ਲਾ ਲ ਸਾ ਤੋਂ ਉੱਪਰ ਉੱਠ ਕੇ ਉਸ ‘ਤੇ ਉਹ ਹਰ ਹੀਲੇ ਪਹਿਰਾ ਦੇਣਗੇ।ਖਚਾਖਚ ਭਰੇ ਸ਼ੈੱਡ ਹੇਠ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ

ਅਨੇਕਾਂ ਕੁ ਰਬਾ ਨੀ ਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ‘ਚ ਪੈਦਾ ਹੋਈ ਭਰੋਸੇਯੋਗਤਾ ਅਤੇ ਸਿਧਾਂਤ ਹੁਣ ਪਾਰਟੀ ‘ਚੋਂ ਗ਼ਾਇਬ ਹੋ ਚੁੱਕੇ ਹਨ। ਸ. ਸੁਖਦੇਵ ਸਿੰਘ ਢੀਂਡਸਾ ਪਾਰਟੀ ‘ਚ ਪੈਦਾ ਹੋਏ ਨਿਘਾਰ ਦੇ ਖ਼ਿ ਲਾ ਫ਼ ਇੱਕੋ ਦਿਨ ਉੱਠ ਕੇ ਵਿਰੋਧ ‘ਚ ਨਹੀਂ ਆਏ, ਸਗੋਂ ਬੇ ਅ ਦ ਬੀ ਦੀਆਂ ਘਟਨਾਵਾਂ ਤੋਂ ਬਾਅਦ 2015 ਤੋਂ ਲੈ ਕੇ ਅੰਤ ਤੱਕ ਉਨ੍ਹਾਂ ਨੇ ਪਾਰਟੀ ਦੇ ਅੰਦਰ ਰਹਿ ਕੇ ਗ਼ ਲ ਤ ਨੀਤੀਆਂ ਦਾ ਵਿ ਰੋ ਧ ਕੀਤਾ।

Categories
Uncategorized

ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਚ ਸਮਝੌਤਾ ! ਬੀਜੇਪੀ ਲਊ ਐਕਸ਼ਨ

ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਅੱਜ ਸਵੇਰੇ ਸ੍ਰੀ ਸੁਖਬੀਰ ਬਾਦਲ ਨਾਲ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਮੱਥਾ ਟੇਕਣ ਤੋਂ ਬਾਅਦ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਬਹੁਤ ਜ਼ਰੂਰੀ ਹੈ; ਇਸ ਲਈ ਪੰਜਾਬ ’ਚ ਗੱਠਜੋੜ ਕਾਇਮ ਰਹੇਗਾ।

ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿੱਠੀ ਦਾ ਜ਼ਿਕਰ ਵੀ ਕੀਤਾ, ਜਿਸ ਵਿੱਚ ਹਿਟਲਰ–ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ ਗਾਂਧੀ ਪਰਿਵਾਰ ਦੀਆਂ ਤਾਰੀਫ਼ਾਂ ਕਰ ਕੇ ਆਪਣੀ ਕੁਰਸੀ ਬਚਾਉਣ ‘ਚ ਜੁਟੇ ਹੋਏ ਹਨ। ਛੋਟੇ ਬਾਦਲ ਨੇ ਦਾਅਵਾ ਕੀਤਾ ਕਿ ਹਰ ਵਰਗ ਕਾਂਗਰਸ ਤੋਂ ਦੁਖੀ ਹੈ। ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਿਲਾਂ ਉਹ ਵੇਖਣਾ ਚਾਹੀਦਾ ਹੈ, ਜੋ ਗਾਂਧੀ ਪਰਿਵਾਰ ਨੇ ਸਿੱਖਾਂ ਨਾਲ ਕੀਤਾ ਸੀ।